Connect with us

Bathinda

ਡਿਪਟੀ ਮੁੱਖ ਮੰਤਰੀ ਰੰਧਾਵਾ ਨੇ ਕੀਤੀ ਪੁਲਿਸ ਅਫ਼ਸਰਾਂ ਨਾਲ ਮੀਟਿੰਗ

Published

on

ਬਠਿੰਡਾ : ਰੰਧਾਵਾ ਅੱਜ ਬਠਿੰਡਾ ਪੁੱਜੇ ਜਿੱਥੇ ਉਨ੍ਹਾਂ ਉੱਚ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅਮਨ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਪੰਜਾਬ ਦੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਵੀ ਮੌਜੂਦ ਰਹੇ। ਉਨ੍ਹਾਂ ਉੱਚ ਪੁਲਿਸ ਅਧਿਕਾਰੀਆਂ ਨਾਲ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਚਰਚਾ ਕੀਤੀ ਉਥੇ ਹੀ ਨਸ਼ਿਆਂ ਦੀ ਰੋਕਥਾਮ ਲਈ ਸਖ਼ਤ ਕਦਮ ਉਠਾਉਣ ਲਈ ਕਿਹਾ।

ਥਰਮਲ ਪਲਾਂਟ ਦੀਆਂ ਝੀਲਾਂ ਤੇ ਬਣੇ ਗੈਸਟ ਹਾਊਸ ਨੇਡ਼ੇ ਸਵੇਰ ਤੋਂ ਹੀ ਵੱਡੀ ਗਿਣਤੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਕਿਸੇ ਨੂੰ ਵੀ ਗੈਸਟ ਹਾਊਸ ਦੇ ਨਜ਼ਦੀਕ ਨਹੀਂ ਜਾਣ ਦਿੱਤਾ ਗਿਆ। ਇੱਥੋਂ ਤਕ ਕਿ ਮੀਡੀਆ ਨੂੰ ਵੀ ਗੈਸਟ ਹਾਊਸ ਦੇ ਨੇੜੇ ਨਹੀਂ ਪਹੁੰਚਣ ਦਿੱਤਾ। ਪੁਲਿਸ ਸੂਤਰਾਂ ਅਨੁਸਾਰ ਉੱਪ ਮੁੱਖ ਮੰਤਰੀ ਮਾਲਵਾ ਖੇਤਰ ਦੇ ਪੁਲਿਸ ਮੁੁਖੀਆਂ ਨਾਲ ਮੀਟਿੰਗ ਕਰ ਰਹੇ ਹਨ। ਇਸ ਮੌਕੇ ਬਠਿੰਡਾ ਰੇਂਜ ਦੇ ਆਈਜੀ ਜਸਕਰਨ ਸਿੰਘ ਵੀ ਹਾਜ਼ਰ ਸਨ।

PunjabMetro.com is an Indian News Website, we publish News Content across india in multiple languages (English, Hindi or Punjabi). our official Web Address | www.punjabmetro.com official Facebook Page | https://www.facebook.com/PunjabMetro Twitter Handle | https://www.twitter.com/Punjab_Metro Instagram | https://www.instagram.com/PunjabMetro

Continue Reading
Advertisement
Click to comment

Leave a Reply

Your email address will not be published. Required fields are marked *