Connect with us

Chandigarh

ਸੁਖਬੀਰ ਬਾਦਲ ਦਾ ਬਿਆਨ, ਚੰਨੀ ਅਤੇ ਸਿੱਧੂ ਡਰਾਮੇਬਾਜ਼

Published

on

ਚੰਡੀਗੜ੍ਹ/ਬਨੂੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਡਰਾਮੇਬਾਜ਼ ਹਨ ਤੇ ਉਨ੍ਹਾਂ ਕੋਲ ਪੰਜਾਬ ਲਈ ਕੋਈ ਯੋਜਨਾ ਨਹੀਂ ਹੈ। ਉਹ ਅੱਜ ਇੱਥੋਂ ਨਜ਼ਦੀਕੀ ਪਿੰਡ ਫ਼ਤਹਿਪੁਰ ਗੜ੍ਹੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੇ ਘਰ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਰਾਜਪੁਰਾ ਹਲਕੇ ਤੋਂ ਚਰਨਜੀਤ ਸਿੰਘ ਬਰਾੜ ਨੂੰ ਟਿਕਟ ਦੇਣ ਕਾਰਨ ਜਥੇਦਾਰ ਗੜ੍ਹੀ ਕਈਂ ਮਹੀਨਿਆਂ ਤੋਂ ਪਾਰਟੀ ਨਾਲੋਂ ਨਾਰਾਜ਼ ਚੱਲ ਰਹੇ ਸਨ, ਜਿਨ੍ਹਾਂ ਨੂੰ ਮਨਾਉਣ ਲਈ ਅੱਜ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਘਰ ਆਏ ਸਨ।

ਬਾਦਲ ਨੇ ਇਸ ਮੌਕੇ ਮੁੱਖ ਮੰਤਰੀ ਚੰਨੀ ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਅਣਅਧਿਕਾਰਤ ਕਾਲੋਨੀਆਂ ਤੇ ਰੇਤ ਮਾਫ਼ੀਆ ਨਾਲ ਜੁੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਪੰਜਾਬ ਦੇ ਭਲੇ ਲਈ ਕੋਈ ਰੋਡ ਮੈਪ ਨਹੀਂ ਹੈ ਤੇ ਸਿਰਫ਼ ਬਦਲੀਆਂ ਕਰਨ ਤਕ ਸੀਮਿਤ ਹਨ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ‘ਚ ਕਾਂਗਰਸ ਦੇ ਵਿਰੋਧ ‘ਚ ਲਹਿਰ ਚੱਲ ਰਹੀ ਹੈ ਤੇ ਇਸ ਵਾਰ ਕਾਂਗਰਸ ਦਸ-ਬਾਰਾਂ ਸੀਟਾਂ ਤੋਂ ਵੱਧ ਨਹੀਂ ਜਿੱਤ ਸਕੇਗੀ ਤੇ ਕਾਂਗਰਸੀਆਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੇ ਪੰਜਾਬ ਨੂੰ ਲੁੱਟਣ ਤੋਂ ਬਿਨਾਂ ਕੋਈ ਕੰਮ ਨਹੀਂ ਕੀਤਾ ਤੇ ਪੰਜਾਬ ਦੇ ਪੰਜ ਸਾਲ ਖਰਾਬ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਰੇ ਪੰਜਾਬ ‘ਚ ਅਕਾਲੀ ਦਲ ਦੀ ਲਹਿਰ ਹੈ ਤੇ ਪਾਰਟੀ ਆਪਣੀ ਸਰਕਾਰ ਬਣਾਏਗੀ।

ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਸਰਕਾਰ ਬਣਨ ਮਗਰੋਂ ਰਾਜਪੁਰਾ ਖੇਤਰ ਦਾ ਵੱਡਾ ਵਿਕਾਸ ਕਰਾਇਆ ਜਾਵੇਗਾ ਤੇ ਇਹ ਸਾਰਾ ਖੇਤਰ ਮੁਹਾਲੀ ਦਾ ਹੀ ਹਿੱਸਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ਅਕਾਲੀ ਦਲ ਜਿੱਤੇਗਾ। ਉਨ੍ਹਾਂ ਰਾਜਪੁਰਾ ਅਤੇ ਘਨੌਰ ਹਲਕੇ ਦੇ ਕਾਂਗਰਸੀ ਵਿਧਾਇਕਾਂ ‘ਤੇ ਲਾਏ ਦੋਸ਼ਾਂ ਨੂੰ ਵੀ ਮੁੜ ਦੁਹਰਾਇਆ ਤੇ ਘਨੌਰ ਹਲਕੇ ਤੋਂ ਪ੍ਰਰੋ ਪ੍ਰਰੇਮ ਸਿੰਘ ਚੰਦੂਮਾਜਰਾ ਨੂੰ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਰਾਜਪੁਰਾ ਹਲਕੇ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਨੂੰ ਜਿਤਾਉਣ ਲਈ ਆਖਦਿਆਂ ਸਰਕਾਰ ਬਣਨ ‘ਤੇ ਜਥੇਦਾਰ ਗੜ੍ਹੀ ਨੂੰ ਵੱਡਾ ਸਤਿਕਾਰ ਦੇਣ ਦਾ ਐਲਾਨ ਕੀਤਾ। ਇਸ ਇਕੱਠ ਨੂੰ ਪ੍ਰਰੋ. ਪ੍ਰਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਬਰਾੜ ਨੇ ਸੰਬੋਧਨ ਕੀਤਾ। ਇਸ ਮੌਕੇ ਤੇਜਿੰਦਰ ਸਿੰਘ ਮਿੱਢੂਖੇੜਾ, ਜਸਬੀਰ ਸਿੰਘ ਜੱਸੀ, ਰਣਜੀਤ ਸਿੰਘ ਰਾਣਾ, ਨੰਬਰਦਾਰ ਕੁਲਵੀਰ ਸਿੰਘ ਹਾਸ਼ਮਪੁਰ, ਬਲਵਿੰਦਰ ਸਿੰਘ ਨੇਪਰਾਂ, ਹਰਜਿੰਦਰ ਸਿੰਘ ਥੂਹਾ, ਬਹਾਦਰ ਸਿੰਘ ਉੱਪਲਹੇੜੀ, ਸੁਰਿੰਦਰ ਸਿੰਘ ਘੁਮਾਣਾ ਆਦਿ ਵੀ ਮੌਜੂਦ ਸਨ। ਗੜ੍ਹੀ ਨੇ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਦਾ ਸਨਮਾਨ ਵੀ ਕੀਤਾ। ਉਨ੍ਹਾਂ ਪਾਰਟੀ ਪ੍ਰਧਾਨ ਨੂੰ ਪੂਰੀ ਤਨਦੇਹੀ ਨਾਲ ਰਾਜਪੁਰਾ ਹਲਕੇ ਵਿੱਚੋਂ ਚਰਨਜੀਤ ਸਿੰਘ ਬਰਾੜ ਨੂੰ ਜਿਤਾਉਣ ਦਾ ਭਰੋਸਾ ਦਿਵਾਇਆ।

Continue Reading
Advertisement
Click to comment

Leave a Reply

Your email address will not be published.