Connect with us

Punjabi

Green signal to issue appointment letters to 61 college lecturers in Ravi Sidhu case: Bajwa – ਰਵੀ ਸਿੱਧੂ ਕੇਸ ਵਾਲੇ 61 ਕਾਲਜ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਹਰੀ ਝੰਡੀ:ਬਾਜਵਾ, Punjab Punjabi News

Published

on


ਪੰਜਾਬ ਸਰਕਾਰ ਦੇ ਉੱਚੇਰੀ ਸਿੱਖਿਆ ਵਿਭਾਗ ਵਲੋਂ ਰਵੀ ਸਿੱਧੂ ਕੇਸ ਵਾਲੇ 61 ਕਾਲਜ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ। ਉੱਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿੱਚੋਂ 16 ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਵੀ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਉਨ੍ਹਾਂ ਦੱਸਿਆ ਕਿ ਜਿਹੜੇ ਜਿਹੜੇ ਯੋਗ ਪਾਏ ਗਏ ਲੈਕਚਰਾਰ ਆਪਣੇ ਲੋੜੀਂਦੇ ਦਸਤਾਵੇਜ਼ ਵਿਭਾਗ ਕੋਲ ਜਮ੍ਹਾਂ ਕਰਵਾਉਣਗੇ ਉਨ੍ਹਾਂ ਨੂੰ ਵੀ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ।

 
 

ਸ੍ਰੀ ਬਾਜਵਾ ਨੇ ਦੱਸਿਆ ਕਿ ਲੈਕਚਰਾਰਾਂ ਦੀ ਭਰਤੀ ਦਾ ਇਹ ਮਾਮਲਾ ਬਹੁਤ ਲੰਮੇ ਅਰਸੇ ਤੋਂ ਅਦਾਲਤੀ ਕਾਰਵਾਈ ਕਰਕੇ ਰੁਕਿਆ ਹੋਇਆ ਸੀ।ਪਰ ਹੁਣ ਅਦਾਲਤ ਵਲੋਂ ਇਸ ਮਾਮਲੇ ਵਿੱਚ ਦਿੱਤੇ ਗਏ ਫ਼ੈਸਲੇ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਭਾਗੀ ਕਮੇਟੀ ਨੇ 61 ਕਾਲਜ ਲੈਕਚਰਾਰਾਂ ਨੂੰ ਨੌਕਰੀ ਲਈ ਯੋਗ ਪਾਇਆ ਹੈ।

 

ਜ਼ਿਕਰਯੋਗ ਹੈ ਕਿ ਰਵੀਇੰਦਰ ਪਾਲ ਸਿੰਘ ਸਿੱਧੂ, ਸਾਬਕਾ ਚੇਅਰਮੈਨ, ਪੀ.ਪੀ ਐਸ ਸੀ. ਦੇ ਕਾਰਜਕਾਲ ਦੌਰਾਨ ਕਾਲਜ ਲੈਕਚਰਾਰਾਂ ਦੀ ਭਰਤੀ ਸਬੰਧੀ ਕੀਤੀ ਚੋਣ ਨੂੰ ਪ੍ਰਸੋਨਲ ਵਿਭਾਗ ਨੇ ਨੋਟੀਫਿਕੇਸਨ ਮਿਤੀ 16.05.2003 ਰਾਹੀਂ ਰੱਦ ਕਰ ਦਿੱਤਾ ਸੀ, ਜਿਸ ਨੂੰ ਚੁਣੇ ਉਮੀਦਵਾਰਾਂ ਵਿੱਚੋਂ ਕੁੱਲ 69 ਉਮੀਦਵਾਰਾਂ ਨੇ ਵੱਖ-ਵੱਖ ਰਿੱਟ ਪਟੀਸਨਾਂ ਰਾਹੀਂ ਚੈਲਿੰਜ ਕੀਤਾ ਸੀ ਅਤੇ ਮਾਨਯੋਗ ਹਾਈ ਕੋਰਟ ਨੇ ਸਬੰਧਤ ਵਿਸ਼ਿਆਂ ਵਿੱਚ ਇੰਟਰਵਿਊ ਤੇ ਸਟੇਅ ਕਰ ਦਿੱਤੀ ਸੀ। ਜਿਸ ਤੋਂ ਬਾਅਦ ਇਕ ਰਿਪੋਰਟ ਅਨੁਸਾਰ 69 ਉਮੀਦਵਾਰਾ ਵਿੱਚੋਂ 48 ਉਮੀਦਵਾਰਾਂ ਨੂੰ ਨਾਨ ਟੇਟਿੰਡ ਅਤੇ 21 ਉਮੀਦਵਾਰਾਂ ਟੇਟਿੰਡ ਐਲਾਨਿਆ ਸੀ ।

 

ਇਸ ‘ਤੇ ਮਾਨਯੋਗ ਮੁੱਖ ਮੰਤਰੀ ਪੰਜਾਬ ਦੇ ਆਦੇਸ਼ਾਂ ਦੇ ਸਨਮੁਖ ਸ੍ਰੀਮਤੀ ਵਿੰਨੀ ਮਹਾਜਨ ਆਈ.ਏ.ਐਸ. ਵਧੀਕ ਮੁੱਖ ਸਕੱਤਰ, ਪੰਜਾਬ ਅਤੇ ਸ੍ਰੀ ਰਾਹੁਲ ਭੰਡਾਰੀ ਆਈ.ਏ.ਐਸ. ਸਕੱਤਰ, ਉੱਚੇਰੀ ਸਿਖਿਆ ਵਿਭਾਗ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਕੀਤਾ ਸੀ। ਇਸ ਕਮੇਟੀ ਵਲੋਂ ਟੇਟਿੰਡ ਉਮੀਦਵਾਰਾਂ ਸਬੰਧੀ ਪੂਰੇ ਤੱਥਾਂ ਦੀ ਘੋਖ ਉਪਰੰਤ ਰਿਪੋਰਟ ਪੇਸ਼ ਕੀਤੀ ਗਈ ਅਤੇ 13 ਹੋਰ ਉਮੀਦਵਾਰਾਂ ਨਾਨ-ਟੇਟਿੰਡ ਐਲਾਨਿਆ।

 

Original Source