Connect with us

Politics

ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ, ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ ਬਲਕਾਰ ਸਿੱਧੂ ਆਮ ਆਦਮੀ ਪਾਰਟੀ ਵਿੱਚ ਹੋਏ ਸਾਮਲ

Published

on

ਬੇਅਦਬੀ ਮਾਮਲੇ ‘ਚ ਇਨਸਾਫ ਨਾ ਮਿਲਣ ਕਾਰਨ ਲੱਗਿਆ ਦੁੱਖ: ਬਲਕਾਰ ਸਿੱਧੂਕੈਪਟਨ ਅਮਰਿੰਦਰ ਸਿੰਘ ਲੋਕਾਂ ਲਈ ਤਾ ਕੀ ਕਾਂਗਰਸੀ ਆਗੂਆਂ ਲਈ ਵੀ ਪਹੁੰਚ ਤੋਂ ਬਾਹਰ


ਚੰਡੀਗੜ੍ਹ, 20 ਮਈ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ, ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ ਬਲਕਾਰ ਸਿੱਧੂ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਗਏ ਹਨ। ਅੱਜ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਲਕਾਰ ਸਿੱਧੂ ਦਾ ਸਵਾਗਤ ਕੀਤਾ।


ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਪੀੜਤ ਲੋਕਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਰ ਤਰ੍ਹਾਂ ਦੀ ਸਹੂਲਤ ਅਤੇ ਇਲਾਜ ਦੇਣ ਲਈ ਦਿਨ ਰਾਤ ਕੰਮ ਕਰ ਰਹੇ ਹਨ। ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਪੰਜਾਬ ਦੇ ਲੋਕ ਬਹੁਤ ਪ੍ਰਭਾਵਿਤ ਹੋ ਰਹੇ ਹਨ ਅਤੇ ਉਹ ਵੀ ਚਾਹੁੰਦੇ ਹਨ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇ। ਇਸ ਲਈ ਆਮ ਆਦਮੀ ਪਾਰਟੀ ਦੇ ਕਾਫਲੇ ਵਿੱਚ ਹਰ ਵਰਗ ਦੇ ਲੋਕ ਸਾਮਲ ਹੋ ਰਹੇ ਹਨ।

ਇਸ ਸਮੇਂ ਗਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਉਸ ਦੀ ਮਾਂ ਪਾਰਟੀ ਹੈ। ਬੇਅਦਬੀ ਦੇ ਦੋਸੀਆਂ ਨੂੰ ਸਜਾਵਾਂ ਦੇਣ ਅਤੇ ਪੰਜਾਬ ਨੂੰ ਨਸਾ ਮੁਕਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਖਾਣ ਕਰਕੇ ਉਹ ਕਾਂਗਰਸ ਪਾਰਟੀ ਵੱਲ ਚਲੇ ਗਏ ਸਨ। ਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਅਦਬੀ ਦੇ ਦੋਸੀਆਂ ਨੂੰ ਸਜਾਵਾਂ ਨਾ ਦੇਣ ਅਤੇ ਨਸਾ ਮਾਫੀਆ ਕਾਇਮ ਰਹਿਣ ਕਾਰਨ ਮਨ ਦੁੱਖੀ ਹੋ ਗਿਆ ਹੈ ਅਤੇ ਉਨ੍ਹਾਂ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਣ ਦਾ ਫੈਸਲਾ ਕੀਤਾ ਹੈ। ਬਲਕਾਰ ਸਿੱਧੂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਹਰ ਜਮਿੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

PunjabMetro.com is an Indian News Website, we publish News Content across india in multiple languages (English, Hindi or Punjabi). our official Web Address | www.punjabmetro.com official Facebook Page | https://www.facebook.com/PunjabMetro Twitter Handle | https://www.twitter.com/Punjab_Metro Instagram | https://www.instagram.com/PunjabMetro